ਪੰਜਾਬ ਵਿੱਚ ਗਠਜੋੜ ਨੂੰ ਲੈ ਕੇ ਇੱਕ ਵੱਡੀ ਖਬਰ ਆ ਰਹੀ ਹੈ। ਤਾਜ਼ਾ ਖਬਰ ਦੇ ਮੁਤਾਬਕ ਗਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਿਚਾਲੇ ਦੁਬਾਰਾ ਤੋਂ ਸਹਿਮਤੀ ਬਣ ਗਈ ਹੈ। ਕਿਉਂਕਿ ਪਿਛਲੇ ਦਿਨਾਂ ਤੋਂ ਇਹ ਖਬਰਾਂ ਆ ਰਹੀਆਂ ਸਨ ਕਿ ਬਸਪਾ ਪੰਜਾਬ ਵਿੱਚ ਆਉਂਦੀਆਂ ਲੋਕ ਸਭਾ ਚੋਣਾਂ ਇਕੱਲੇ ਲੜੇਗੀ। ਜਿਸ ਤੋਂ ਬਾਅਦ ਇਹ ਆਸ ਪ੍ਰਗਟ ਕੀਤੀ ਜਾ ਰਹੀ ਸੀ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਟੁੱਟ ਜਾਵੇਗਾ। ਜਿਸ ਤੋਂ ਬਾਅਦ ਦੋਨੋਂ ਪਾਰਟੀਆਂ ਅਲੱਗ ਅਲੱਗ ਚੋਣਾਂ ਲੜਨਗੀਆਂ ਪਰ ਹੁਣ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਇਹ ਗੱਲ ਆਖੀ ਹੈ ਕਿ ਉਹ ਪਾਰਟੀ ਸੁਪਰੀਮੋ ਨੂੰ ਮਿਲ ਕੇ ਆਏ ਹਨ। ਜਿਸ ਤੋਂ ਬਾਅਦ ਉਹਨਾਂ ਨੇ ਇਹ ਗੱਲ ਸਾਫ ਕੀਤੀ ਆ ਕਿ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਬੰਧਨ ਜਾਰੀ ਰਹੇਗਾ। ਦੋਨੇ ਇਸ ਗਠਬੰਧਨ ਦੇ ਵਿੱਚ ਕੋਈ ਵੀ ਅੜਚਨ ਨਹੀਂ ਆਉਣ ਦੇਣਗੇ।
ਉਹਨਾਂ ਨੇ ਇਹ ਗੱਲ ਵੀ ਆਖੀ ਆ ਕਿ ਜੋ ਐਲਾਨ ਹੋਇਆ ਸੀ ਉਸ ਦੇ ਮੁਤਾਬਕ ਹੀ ਬਸਪਾ ਐਨਡੀਏ ਅਤੇ ਇੰਡੀਆ ਗਠਜੋੜ ਵਿੱਚ ਸ਼ਾਮਿਲ ਨਹੀਂ ਹੋਵੇਗੀ। ਇੱਥੇ ਸੀਟ ਸ਼ੇਅਰਿੰਗ ਨੂੰ ਲੈ ਕੇ ਵੀ ਉਹਨਾਂ ਨੇ ਆਖਿਆ ਕਿ ਇਹ ਮਸਲਾ ਹਾਈ ਕਮਾਂਡ ਦੇ ਅਧਿਕਾਰ ਖੇਤਰ ਆਉਂਦਾ ਹੈ ਤੇ ਉਹਨਾਂ ਨੇ ਹੀ ਫੈਸਲਾ ਕਰਨਾ ਹੈ ਕਿ ਕਿੱਥੇ ਕੌਣ ਚੋਣ ਲੜੇਗਾ। ਤੁਹਾਨੂੰ ਦੱਸ ਦਿੰਦੇ ਹਾਂ ਕਿ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱਟ ਗਿਆ ਸੀ। ਜਿਸ ਤੋਂ ਬਾਅਦ ਅਕਾਲੀ ਦਲ ਤੇ ਬਸਪਾ ਦੇ ਵਿੱਚ ਗਠਬੰਧਨ ਹੋਇਆ ਸੀ। ਉਸ ਤੋਂ ਬਾਅਦ ਦੋਨਾਂ ਦਾ ਗਠਜੋੜ ਦੇ ਤਹਿਤ ਹੀ ਵਿਧਾਨ ਸਭਾ ਦੀਆਂ ਚੋਣਾਂ ਲੜੀਆਂ ਸਨ। ਲੇਕਿਨ ਕਾਫੀ ਸਮੇਂ ਤੋਂ ਬਾਅਦ ਦੋਨਾਂ ਦੇ ਸੰਬੰਧਾਂ ਨੂੰ ਲੈ ਕੇ ਬਹੁਤ ਸਾਰੀਆਂ ਖਬਰਾਂ ਚਰਚਾ ਵਿੱਚ ਆਈਆਂ। ਜਿਸ ਤੋਂ ਬਾਅਦ ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਕਈ ਟਿੱਪਣੀਆਂ ਕੀਤੀਆਂ।
ਜਿਸ ਤੋਂ ਬਾਅਦ ਇਹ ਉਮੀਦ ਜਤਾਈ ਜਾ ਰਹੀ ਸੀ ਕਿ ਦੋਨਾਂ ਪਾਰਟੀਆਂ ਵਿਚਾਲੇ ਗਠਜੋੜ ਹੋਣ ਅੱਗੇ ਨਹੀਂ ਚੱਲ ਪਾਵੇਗਾ। ਲੇਕਿਨ ਹੁਣ ਆਈਆਂ ਖਬਰਾਂ ਤੋਂ ਬਾਅਦ ਇਹ ਗੱਲ ਸਾਫ ਹੋ ਗਈ ਹੈ ਕਿ ਦੋਨਾਂ ਵਿੱਚ ਗਠਜੋੜ ਜਾਰੀ ਰਹੇਗਾ ਇਸ ਦੇ ਨਾਲ ਹੀ ਇੱਥੇ ਇਹ ਗੱਲ ਵੀ ਦੱਸਣੀ ਬਣਦੀ ਹੈ ਕਿ ਬਸਪਾ ਨੇ 1997 ਤੋਂ ਬਾਅਦ ਪਹਿਲੀ ਵਾਰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਖਾਤਾ ਖੋਲਿਆ ਹੈ। 2017 ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਬਸਪਾ ਨੇ 11 ਸੀਟਾਂ ਉੱਪਰ ਆਪਣੇ ਉਮੀਦਵਾਰ ਉਤਾਰੇ ਸੀ ਸਨ ਪਰ ਇੱਕ ਸੀਟ ਨੂੰ ਛੱਡ ਕੇ ਬਾਕੀਆਂ ਉਪਰ ਉਹਨਾਂ ਦੀਆਂ ਜਮਾਨਤਾਂ ਜਪਤ ਹੋ ਗਈਆਂ ਸਨ। ਇਸੇ ਤਰ੍ਹਾਂ 2012 ਦੀ ਵਿਧਾਨ ਸਭਾ ਚੋਣਾਂ ਵਿੱਚ ਵੀ ਬਸਪਾ ਵੱਲੋਂ 109 ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਗਏ ਸਨ। ਪਰ ਸਾਰਿਆਂ ਦੀਆਂ ਜਮਾਨਤਾਂ ਜਬਤ ਹੋ ਗਈਆਂ ਸਨ। ਇਸ ਦੇ ਨਾਲ ਹੀ ਇਹ ਦੱਸਣਾ ਵੀ ਦਿਲਚਸਪ ਰਹੇਗਾ ਕਿ 25 ਸਾਲਾਂ ਬਾਅਦ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਹੋਇਆ ਸੀ। ਇਸ ਤੋਂ ਪਹਿਲਾਂ ਦੋਨੇ ਪਾਰਟੀਆਂ ਨੇ 1996 ਵਿੱਚ ਸਾਂਝੇ ਤੌਰ ਤੇ ਲੋਕ ਸਭਾ ਚੋਣ ਲੜੀ ਸੀ। ਉਸ ਸਮੇਂ ਗਠਬੰਧਨ ਦੇ ਲਈ 13 ਲੋਕ ਸਭਾ ਸੀਟਾਂ ਵਿੱਚੋਂ 11 ਲੋਕ ਸਭਾ ਸੀਟਾਂ ਉੱਪਰ ਦਰਜ ਕੀਤੀ ਸੀ।
Leave a Reply