ਪੰਜਾਬ ਵਿੱਚ ਇੱਕ ਹੋਰ ਵਿਧਾਇਕ ਨੂੰ ਕੈਬਨਟ ਮੰਤਰੀ ਬਣਾਇਆ ਜਾ ਸਕਦਾ ਹੈ। ਜਿਸਦੀ ਚਰਚਾ ਇਸ ਵੇਲੇ ਪੂਰੇ ਜੋਰਾਂ ਸ਼ੋਰਾਂ ਦੇ ਨਾਲ ਚੱਲ ਰਹੀ ਹੈ। ਪਾਰਟੀ ਹੁਣ ਇੱਕ ਹੋਰ ਵੱਡੇ ਲੀਡਰ ਨੂੰ ਜਲਦੀ ਹੀ ਕੈਬਨਟ ਮੰਤਰੀ ਮੰਡਲ ਵਿੱਚ ਸ਼ਾਮਿਲ ਕਰਨ ਦੀ ਤਿਆਰੀ ਕਰ ਰਹੀ ਹੈ। ਇੱਕ ਅਖਬਾਰੀ ਖਬਰ ਨੇ ਦਾਅਵਾ ਕੀਤਾ ਹੈ ਕਿ ਆਉਂਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਜਲਦੀ ਅਜਿਹਾ ਫੈਸਲਾ ਲੈਣ ਜਾ ਰਹੀ ਹੈ। ਕਿਉਂਕਿ ਭਗਵੰਤ ਮਾਨ ਸਰਕਾਰ ਵਿੱਚ ਹਾਲੇ ਇੱਕ ਹੋਰ ਨਵਾਂ ਮੰਤਰੀ ਬਣਾਇਆ ਜਾ ਸਕਦਾ ਹੈ । ਇਸ ਸਮੇਂ ਭਗਵੰਤ ਮਾਨ ਸਰਕਾਰ ਵਿੱਚ ਮੁੱਖ ਮੰਤਰੀ ਅਤੇ ਕੈਬਨਟ ਮੰਤਰੀਆਂ ਨੂੰ ਮਿਲਾ ਕੇ ਵੀ ਇੱਕ ਮੰਤਰੀ ਦੀ ਗੁੰਜਾਇਸ਼ ਹੈ । ਇਸ ਤਰ੍ਹਾਂ ਨਾਲ ਕੁੱਲ 17 ਮੰਤਰੀ ਹੋ ਸਕਦੇ ਹਨ ।
ਇਸ ਦੇ ਨਾਲ ਹੀ ਇਹ ਗੱਲ ਵੀ ਆਖੀ ਜਾ ਰਹੀ ਹੈ ਕਿ ਕਈ ਮੰਤਰੀਆਂ ਕੋਲ ਜਿਆਦਾ ਵਿਭਾਗ ਹੋਣ ਕਰਕੇ ਉਹਨਾਂ ਉੱਪਰ ਜਿਆਦਾ ਜਿੰਮੇਵਾਰੀ ਅਤੇ ਕੰਮ ਦਾ ਬੋਝ ਹੈ । ਖਬਰ ਮੁਤਾਬਕ ਕੈਬਨਟ ਮੰਤਰੀ ਮੰਡਲ ਵਿੱਚ ਉਸ ਵਿਧਾਇਕ ਨੂੰ ਸ਼ਾਮਿਲ ਕਰਨ ਦੀ ਚਰਚਾ ਚੱਲ ਰਹੀ ਹੈ । ਜਿਸ ਨੇ ਕਾਂਗਰਸ ਅਤੇ ਅਕਾਲੀ ਦਲ ਦੇ ਸਟਾਰ ਪ੍ਰਚਾਰਕਾਂ ਨੂੰ ਲੰਘੀਆਂ ਵਿਧਾਨ ਸਭਾ ਚੋਣਾਂ ਵਿੱਚ ਮਾਤ ਦਿੱਤੀ ਹੋਵੇ। ਇਹ ਸੂਚੀ ਵਿੱਚ ਕਿਸੇ ਨਵੇਂ ਜਾਂ ਪਹਿਲੀ ਵਾਰ ਚੁਣੇ ਵਿਧਾਇਕ ਨੂੰ ਵੀ ਤਰਜੀਹ ਦਿੱਤੀ ਜਾ ਸਕਦੀ ਹੈ। ਖਬਰ ਮੁਤਾਬਕ ਉਹਨਾਂ ਦੇ ਨਾਮ ਬਾਰੇ ਪਹਿਲਾਂ ਵੀ ਚਰਚਾ ਹੋ ਚੁੱਕੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜ਼ਿਲਿਆਂ ਵਿੱਚ ਪਾਰਟੀ ਦੇ ਨੇਤਾਵਾਂ ਵਿੱਚੋਂ ਕਿਸੇ ਇੱਕ ਨੂੰ ਮੰਤਰੀ ਮੰਡਲ ਵਿੱਚ ਸ਼ਾਮਿਲ ਕਰਕੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਸ ਖੇਤਰ ਵਿੱਚ ਪਾਰਟੀ ਨੂੰ ਮਜਬੂਤ ਕਰਨ ਦੇ ਲਈ ਇੱਕ ਰਣਨੀਤੀ ਵਜੋਂ ਇਸ ਫੈਸਲੇ ਨੂੰ ਦੇਖਿਆ ਜਾ ਰਿਹਾ ਹੈ ।
ਇਸ ਕਰਕੇ ਮੰਤਰੀ ਮੰਡਲ ਵਿੱਚ ਨਵੇਂ ਚਿਹਰੇ ਨੂੰ ਵੀ ਮੌਕਾ ਦਿੱਤਾ ਜਾ ਸਕਦਾ ਹੈ। ਕਈ ਮੰਤਰੀਆਂ ਦੇ ਵਿਭਾਗ ਵੀ ਬਦਲੇ ਜਾਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਖਬਰ ਮੁਤਾਬਕ ਲੋਕ ਸਭਾ ਚੋਣਾਂ ਲਈ ਪਾਰਟੀ ਦੋ ਹਫਤਿਆਂ ਦੇ ਅੰਦਰ ਅੰਦਰ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ । ਕਿਉਂਕਿ ਚੰਡੀਗੜ੍ਹ ਅਤੇ ਪੰਜਾਬ ਵਿੱਚ ਗਠਜੋੜ ਨੂੰ ਕੋਰੀ ਨਾ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਆਪਣੇ ਪੱਧਰ ਉੱਪਰ ਹੀ ਲੋਕ ਸਭਾ ਚੋਣਾਂ ਲੜੇਗੀ । ਹੁਣ ਵੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਕਿਸ ਵਿਧਾਇਕ ਨੂੰ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤਾ ਜਾਵੇਗਾ। ਇਹ ਵੀ ਵੇਖਣਾ ਦਿਲਚਸਪ ਹੋਵੇਗਾ ਕਿ ਪੰਜਾਬ ਦੇ ਮਾਲਵਾ ਦੁਆਬਾ ਅਤੇ ਮਾਝਾ ਵਿੱਚੋਂ ਕਿਹੜੇ ਵਿਧਾਇਕ ਨੂੰ ਮੰਤਰੀ ਬਣਾਇਆ ਜਾਵੇਗਾ। ਫਿਲਹਾਲ ਇਸ ਫੈਸਲੇ ਬਾਰੇ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਹਾਲੇ ਤੱਕ ਕੋਈ ਟਿੱਪਣੀ ਨਹੀਂ ਕੀਤੀ।
Leave a Reply