ਸ਼ੁਭਕਰਨ ਸਿੰਘ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ

ਖਨੌਰੀ ਬਾਰਡਰ ਉੱਤੇ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿੱਚ ਪੋਸਟਮਾਰਟਮ ਰਿਪੋਰਟ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। ਲੰਘੀ 21 ਫਰਵਰੀ ਨੂੰ ਖਨੌਰੀ ਬਾਰਡਰ ਉੱਪਰ ਜਾਨ ਗਵਾਉਣ ਵਾਲੇ ਬਠਿੰਡਾ ਦੇ 21 ਸਾਲਾਂ ਦੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਸਿਰ ਵਿੱਚ ਮੈਟਲ ਦੇ ਸ਼ਰਲੇ ਲੱਗਣ ਨਾਲ ਹੋਈ ਹੈ। ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਡਾਕਟਰਾਂ ਦੇ ਬੋਰਡ ਦੀ ਪੋਸਟਮਾਰਟਮ ਰਿਪੋਰਟ ਵਿੱਚ ਇਸ ਗੱਲ ਦਾ ਖੁਲਾਸਾ ਹੋਇਆ ਹੈ। ਉਧਰ ਸ਼ੁਕਰਵਾਰ ਨੂੰ ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦਰਮਿਆਨ ਵੀ ਸ਼ੁਭਕਰਨ ਸਿੰਘ ਦੀ ਮੌਤ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ।

ਪੋਸਟਮਾਰਟਮ ਰਿਪੋਰਟ ਦੇ ਅਨੁਸਾਰ ਇੱਕ ਸਿਟੀ ਸਕੈਨ ਵਿੱਚ ਸ਼ੁਭਕਰਨ ਸਿੰਘ ਦੇ ਸਿਰ ਵਿੱਚ ਮੈਟਲ ਦੇ ਕਈ ਸਸ਼ਰਲੇ ਹੋਣ ਬਾਰੇ ਪਤਾ ਲੱਗਾ ਹੈ। ਜਿਸ ਨਾਲ ਉਸਦੀ ਮੌਤ ਹੋਈ ਹੈ। ਡਾਕਟਰਾਂ ਨੇ ਰਿਪੋਰਟ ਪੁਲਿਸ ਨੂੰ ਸੌਂਪ ਦਿੱਤੀ ਹੈ। ਪਰ ਹੁਣ ਇਹਨਾਂ ਸ਼ਰਲਿਆਂ ਬਾਰੇ ਅੱਗੇ ਹੋਰ ਮਾਹਿਰਾਂ ਤੋਂ ਜਾਂਚ ਕਰਵਾਈ ਜਾਵੇਗੀ ਤਾਂ ਕਿ ਪਤਾ ਲੱਗ ਸਕੇ ਕਿ ਕਿਸ ਤਰ੍ਹਾਂ ਦੀ ਬੰਦੂਕ ਦਾ ਇਸਤੇਮਾਲ ਹੋਇਆ ਹੈ। ਉਧਰ ਦੂਜੇ ਪਾਸੇ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਸ਼ੁਕਰਵਾਰ ਨੂੰ ਕਿਹਾ ਕਿ ਪਤਾ ਲੱਗਿਆ ਹੈ ਕਿ ਸ਼ੁਭਕਰਨ ਸਿੰਘ ਦੀ ਮੌਤ ਸਿਰ ਵਿੱਚ ਗਨ ਸ਼ੋਟ ਦੇ ਕਈ ਜਖਮ ਕਰਕੇ ਹੋਈ ਹੈ। ਅਗਲੀ ਕਾਰਵਾਈ ਜਾਂਚ ਤੋਂ ਬਾਅਦ ਕਰਾਂਗੇ।

ਦੱਸਣ ਯੋਗ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਪਹਿਲਾਂ ਸ਼ੁਭਕਰਨ ਸਿੰਘ ਦੀ ਮੌਤ ਬਾਰੇ ਰਬੜ ਦੀ ਗੋਲੀ ਲੱਗਣ ਦੀ ਸੰਭਾਵਨਾ ਜਤਾਈ ਸੀ। ਕਿਉਂਕਿ ਉਸ ਸਮੇਂ ਹਰਿਆਣਾ ਵਾਲੇ ਪਾਸੇ ਤੋਂ ਰਬੜ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਸਨ। ਹਾਲਾਂਕਿ ਹਰਿਆਣਾ ਦੇ ਡੀਜੀਪੀ ਨੇ ਕਿਸੇ ਤਰ੍ਹਾਂ ਦੀ ਪਾਇਲਟ ਗਨ ਹੋਣ ਤੋਂ ਇਨਕਾਰ ਕੀਤਾ। ਹੁਣ ਜਿਵੇਂ ਇਸ ਮਾਮਲੇ ਵਿੱਚ ਅਗਲੀ ਜਾਂਚ ਸਾਹਮਣੇ ਆਵੇਗੀ। ਉਸ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ। ਉਮੀਦ ਜਤਾਈ ਜਾ ਰਹੀ ਹੈ ਕਿ ਪੰਜਾਬ ਸਰਕਾਰ ਹੁਣ ਖਾਸ ਚੈਨਲ ਰਾਹੀਂ ਹਰਿਆਣਾ ਨੂੰ ਇਹ ਰਿਪੋਰਟ ਵੀ ਭੇਜੇਗੀ। ਤਾਂ ਜੋ ਅਗਲੀ ਕਾਰਵਾਈ ਕੀਤੀ ਜਾ ਸਕੇ। ਹੁਣ ਵੇਖਣਾ ਹੋਵੇਗਾ ਕਿ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਜੋ ਪੁਲਿਸ ਵੱਲੋਂ ਪਰਚਾ ਦਰਜ ਕੀਤਾ ਗਿਆ ਹੈ ਉਸ ਵਿੱਚ ਕੀਹਦੇ ਖਿਲਾਫ ਕਾਰਵਾਈ ਕੀਤੀ ਜਾਂਦੀ ਹੈ।


Comments

Leave a Reply

Your email address will not be published. Required fields are marked *