ਇਸ ਵੇਲੇ ਇੱਕ ਵੱਡੀ ਖ਼ਬਰ ਫ਼ਿਲਮੀ ਜਗਤ ਨਾਲ਼ ਜੁੜੀ ਆ ਰਹੀ ਹੈ। ਤਾਜ਼ਾ ਖ਼ਬਰ ਅਨੁਸਾਰ ਨਾਮੀ ਐਕਟਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ ਹੈ। ਜਿਸ ਤੋਂ ਬਾਅਦ ਉਹਨਾਂ ਨੂੰ ਸਥਾਨਕ ਹਸਪਤਾਲ ਪਹੁੰਚਿਆ ਗਿਆ ਹੈ ਪਰ ਬਾਅਦ ਵਿੱਚ ਉਨ੍ਹਾਂ ਦੀ ਐਂਜੀਓਪਲਾਸਟੀ ਹੋਈ ਹੈ। ਦੱਸ ਦੇਈਏ ਕਿ 47 ਸਾਲਾਂ ਦੇ ਸ਼੍ਰੇਅਸ ਨੇ ਵੀਰਵਾਰ ਨੂੰ ਬੇਚੈਨੀ ਦੀ ਸ਼ਿਕਾਇਤ ਹੋਈ ਸੀ ਜਿਸ ਪਿੱਛੋਂ ਉਹ ਆਪਣੇ ਘਰ ਵਿੱਚ ਹੀ ਬੇਹੋਸ਼ ਹੋ ਗਏ ਸਨ। ਪਰ ਬਾਅਦ ਵਿੱਚ ਉਹਨਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਅੰਧੇਰੀ ਦੇ ਬੇਲੇਵਿਊ ਹਸਪਤਾਲ ਦਾਖਿਲ ਕਰਵਾਇਆ ਗਿਆ।
ਇਸ ਮੌਕੇ ਹਸਪਤਾਲ ਦੇ ਅਧਿਕਾਰੀ ਨੇ ਆਖਿਆ ਕਿ ਉਨ੍ਹਾਂ ਨੂੰ ਬੀਤੇ ਕੱਲ੍ਹ ਦੇਰ ਸ਼ਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਦੇਰ ਰਾਤ ਐਂਜੀਓਪਲਾਸਟੀ ਕੀਤੀ ਗਈ ਸੀ। ਫਿਲਹਾਲ ਉਹ ਠੀਕ ਹਨ ਅਤੇ ਉਹਨਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਜਿਕਰਯੋਗ ਹੈ ਕਿ ਤਲਪੜੇ ਵੀਰਵਾਰ ਨੂੰ ਆਪਣੀ ਆਉਣ ਵਾਲੀ ਫਿਲਮ ‘ਵੈਲਕਮ ਟੂ ਦਿ ਜੰਗਲ’ ਦੀ ਸ਼ੂਟਿੰਗ ਤੋਂ ਘਰ ਪਰਤੇ ਸਨ। ਫਿਲਹਾਲ ਐਕਟਰ ਸ਼੍ਰੇਅਸ ਤਲਪੜੇ ਨੂੰ ਆਉਂਦੇ ਕਈ ਦਿਨ ਹਸਪਤਾਲ ਰਹਿਣਾ ਪਵੇਗਾ। ਇਸ ਮੌਕੇ ਹਸਪਤਾਲ ਵਿੱਚ ਉਹਨਾਂ ਦਾ ਪਰਿਵਾਰ ਵੀ ਮੌਜੂਦ ਹੈ।
ਐਕਟਰ ਸ਼੍ਰੇਅਸ ਤਲਪੜੇ ਦੀ ਪਤਨੀ ਦੀਪਤੀ ਨੇ ਪੋਸਟ ਪਾ ਕੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਆਪਣੇ ਪਤੀ ਦੀ ਸਿਹਤ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਨੇ ਪੋਸਟ ਰਾਹੀਂ ਕਿਹਾ ਕਿ ਹੁਣ ਉਹਨਾਂ ਦੇ ਪਤੀ ਦੀ ਸਿਹਤ ਸਥਿਰ ਹੈ ਅਤੇ ਉਹਨਾਂ ਨੂੰ ਆਉਂਦੇ ਦਿਨਾਂ ਵਿੱਚ ਛੁੱਟੀ ਮਿਲ ਜਾਵੇਗੀ। ਦੱਸ ਦੇਈਏ ਕਿ ਨਾਮੀ ਐਕਟਰ ਸ਼੍ਰੇਅਸ ਤਲਪੜੇ ਦਾ ਜਨਮ 27 ਜਨਵਰੀ 1976 ਨੂੰ ਮੁੰਬਈ ਵਿੱਚ ਹੋਇਆ। ਉਹਨਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਰਾਠੀ ਫ਼ਿਲਮਾਂ ਅਤੇ ਛੋਟੇ ਪਰਦੇ ਤੋਂ ਕੀਤੀ ਉਹਨਾਂ ਨੇ ਮਰਾਠੀ ਫਿਲਮ ਦੁਨੀਆਂ ਰਾਹੀਂ ਫ਼ਿਲਮੀ ਦੁਨੀਆਂ ਵਿੱਚ ਐਂਟਰੀ ਕੀਤੀ।
Leave a Reply