ਆਪ ਨੇ ਦੂਜੀ ਸੂਚੀ ਕੀਤੀ ਜਾਰੀ

ਆਮ ਆਦਮੀ ਪਾਰਟੀ ਵੱਲੋਂ ਅੱਜ ਦੂਜੀ ਸੂਚੀ ਜਾਰੀ ਕਰਕੇ ਦੋ ਹੋਰ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਮੰਗਲਵਾਰ ਸ਼ਾਮ ਨੂੰ ਜਾਰੀ ਕੀਤੀ ਗਈ ਸੂਚੀ ਮੁਤਾਬਕ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਰਾਜਕੁਮਾਰ ਚੱਬੇਵਾਲ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਡਾ ਰਾਜ ਕੁਮਾਰ ਚੱਬੇਵਾਲ ਨੂੰ ਦੂਜੀ ਸੂਚੀ ਵਿੱਚ ਹੁਸ਼ਿਆਰਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਸੂਚੀ ਵਿੱਚ ਤਿੰਨ ਕੈਬਨਟ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈਮ ਇਸ ਦੇ ਨਾਲ ਹੀ ਇੱਥੇ ਇਹ ਦੱਸਣਾ ਵੀ ਲਾਜ਼ਮੀ ਹੈ ਕਿ ਆਮ ਆਦਮੀ ਪਾਰਟੀ ਦੀ ਪਹਿਲੀ ਸੂਚੀ ਵਿੱਚ ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ। ਪਰ ਉਹਨਾਂ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਮੂਲੀਅਤ ਕਰ ਲਈ ਸੀ। ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੂੰ ਜਲੰਧਰ ਤੋਂ ਵੀ ਨਵਾਂ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਨਾ ਪਵੇਗਾ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਅੱਠ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ। ਜਿਸ ਵਿੱਚ ਸੰਗਰੂਰ ਤੋਂ ਕੈਬਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਸਿਹਤ ਮੰਤਰੀ ਡਾ ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ, ਅੰਮ੍ਰਿਤਸਰ ਤੋਂ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਠਿੰਡਾ ਤੋਂ ਕੈਬਨਿਟ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਟਿਕਟ ਦਿੱਤੀ ਗਈ ਸੀ। ਦੂਜੀ ਸੂਚੀ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਹੁਣ ਤੱਕ ਨੌ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਹੋ ਗਏ ਹਨ।