ਮੌਸਮ ਵਿਭਾਗ ਦਾ ਪੰਜਾਬ ਲਈ ਰੈਡ ਅਲਰਟ

ਪੰਜਾਬ ਵਿੱਚ ਲਗਾਤਾਰ ਤਾਪਮਾਨ ਡਿੱਗਣ ਕਾਰਨ ਠੰਢ ਵੱਧ ਰਹੀ ਹੈ। ਇਸ ਦੇ ਨਾਲ ਰਾਜ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਕਾਰਨ ਆਮ ਜਨਜੀਵਨ ’ਤੇ ਮਾੜਾ ਅਸਰ ਪਿਆ। ਸਵੇਰੇ ਕਈ ਥਾਵਾਂ ‘ਤੇ ਸੰਘਣੀ ਧੁੰਦ ਕਾਰਨ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਦੇ ਜ਼ਿਲ੍ਹਾ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ, ਲੁਧਿਆਣਾ ‘ਚ 5.2 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 8.6 ਡਿਗਰੀ ਸੈਲਸੀਅਸ ਤੇ ਪਠਾਨਕੋਟ ‘ਚ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸੇ ਤਰਾਂ ਗੁਆਂਢੀ ਰਾਜ ਹਰਿਆਣਾ ਦੇ ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੱਸ ਦੇਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਚ ਸੋਮਵਾਰ ਤੋਂ ਕੜਾਕੇ ਦੀ ਠੰਢ ਦੌਰਾਨ ਲਗਾਤਾਰ ਸੰਘਣੀ ਧੁੰਦ ਛਾਈ ਹੋਈ ਹੈ।

ਕਈ ਜ਼ਿਲ੍ਹਿਆਂ ਚ ਪੂਰਾ ਦਿਨ ਵੇਖਣਦੂਰੀ 10 ਤੋਂ 20 ਮੀਟਰ ਵਿਚਕਾਰ ਰਹੀ ਅਤੇ ਸਵੇਰੇ ਸ਼ਾਮ ਹੋਰ ਵੀ ਸੰਘਣੀ ਧੁੰਦ ਹੋ ਜਾਂਦੀ ਹੈ। ਇਸ ਕਾਰਨ ਸਭ ਤੋਂ ਜ਼ਿਆਦਾ ਪਰੇਸ਼ਾਨੀ ਹਾਈਵੇਅ ‘ਤੇ ਵਾਹਨ ਚਾਲਕਾਂ ਨੂੰ ਸਹਿਣੀ ਪੈ ਰਹੀ ਹੈ। ਸਵੇਰੇ 10 ਵਜੇ ਤੋਂ ਬਾਅਦ ਜ਼ਿਆਦਾਤਰ ਜ਼ਿਲ੍ਹਿਆਂ ‘ਚ ਧੁੰਦ ਦਾ ਅਸਰ ਘਟਨਾ ਸ਼ੁਰੂ ਹੋਇਆ, ਪਰ ਕਈ ਥਾਵਾਂ ‘ਤੇ ਦਿਨੇ ਬੱਦਲ ਛਾਏ ਰਹੇ। ਜਿਸ ਕਾਰਨ ਦਿਨ ਦੇ ਸਮੇਂ ਕਾਫ਼ੀ ਠੰਢ ਰਹੀ। ਇੱਥੇ ਇਹ ਵੀ ਗੌਰ ਕਰਨ ਵਾਲੀ ਗੱਲ ਹੈ ਕਿ ਮੌਸਮ ਵਿਭਾਗ ਅਨੁਸਾਰ 27 ਦਸੰਬਰ ਤੱਕ ਪੰਜਾਬ ‘ਚ ਸਵੇਰੇ ਤੇ ਦੇਰ ਰਾਤ ਦੇ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 28 ਅਤੇ 29 ਦਸੰਬਰ ਨੂੰ ਮੌਸਮ ਠੀਕ ਰਹੇਗਾ, ਪਰ ਆਉਂਦੀ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਤੇ ਬੁੱਧਵਾਰ ਲਈ ਵੀ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ।

ਇਸ ਦੇ ਤਹਿਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਸੰਘਣੀ ਧੁੰਦ ਛਾਈ ਰਹੇਗੀ। ਉੱਥੇ, ਵਿਭਾਗ ਨੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਹੋਰ ਵੀ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਉਧਰ ਇੱਕ ਮੀਡੀਆ ਰਿਪੋਰਟ ਨੇ ਕਿਹਾ ਹੈ ਕਿ ਮੌਸਮ ਵਿਭਾਗ ਨੇ ਰੈਡ ਅਲਰਟ ਜਾਰੀ ਕੀਤਾ ਹੈ। ਜਿਸ ਦੇ ਤਹਿਤ ਮੌਸਮ ਵਿਭਾਗ ਨੇ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪੱਤਣ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਅਮਲੋਹ, ਮੁਹਾਲੀ, ਤਲਬੰਡੀ ਨੂੰ ਚੇਤਾਵਨੀ ਜਾਰੀ ਕੀਤੀ ਹੈ। ਸਾਬੋ, ਅਬੋਹਰ, ਮਲੋਟ, ਬਠਿੰਡਾ, ਗਿੱਦੜਬਾਹਾ, ਫਾਜ਼ਿਲਕਾ, ਰਾਜਪੁਰਾ, ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਲੁਧਿਆਣਾ ਖਰੜ,

ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ। , ਬਲਾਚੌਰ, ਬਾਘਾ ਪੁਰਾਣਾ, ਫਰੀਦਕੋਟ ‘ਚ ਅਲਰਟ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ, ਅੰਮ੍ਰਿਤਸਰ ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ ਵਿੱਚ ਵੀ ਅਲਰਟ ਜਾਰੀ ਕੀਤਾ ਗਿਆ ਹੈ।