ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਹੈ ਜਿਸ ਵਿੱਚ ਉਹਨਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਆਉਂਦੀ 26 ਜਨਵਰੀ ਦੀ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ, ਜਦ ਭਾਜਪਾ ਸ਼ਾਸਤ ਰਾਜਾਂ ਨੂੰ ਵਧੇਰੇ ਤਰਜੀਹ ਦਿੱਤੀ ਗਈ ਹੈ। ਚੰਡੀਗੜ੍ਹ ਵਿੱਚ ਕੀਤੀ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਵੀ ਪੰਜਾਬ ਨਾਲ ਅਜਿਹਾ ਵਿਤਕਰਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ 26 ਜਨਵਰੀ ਦੀ ਪਰੇਡ ਨੂੰ ਵੀ ਭਗਵਾ ਰੰਗ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ, ‘ਇਸ ਵਾਰ ਪੰਜਾਬ ਸਰਕਾਰ ਨੂੰ ਪੁੱਛਿਆ ਗਿਆ ਸੀ ਕਿ ਪੰਜਾਬ ਆਪਣੀ ਝਾਕੀ ਲਿਆਵੇਗਾ ਜਾਂ ਨਹੀਂ ਤਾਂ ਜੁਵਾਬ ਵਿੱਚ ਅਸੀਂ 4 ਅਗਸਤ ਨੂੰ ਕੇਂਦਰ ਸਰਕਾਰ ਨੂੰ ਪੱਤਰ ਲਿਖ ਭੇਜ ਕੇ ਝਾਕੀ ਦੀ ਇੱਛਾ ਜ਼ਾਹਰ ਕੀਤੀ ਸੀ।
ਅਸੀਂ ਤਿੰਨ ਡਿਜ਼ਾਈਨ ਭੇਜੇ ਸਨ। ਜਿਸ ਵਿੱਚ ਪੰਜਾਬ ਦਾ ਕੁਰਬਾਨੀਆਂ ਅਤੇ ਸ਼ਹਾਦਤਾਂ ਦਾ ਇਤਿਹਾਸ, ਦੂਜਾ ਭਾਰਤ ਦੀ ਮਾਈ ਭਾਗੋ- ਪਹਿਲੀ ਮਹਿਲਾ ਯੋਧੇ ਅਤੇ ਤੀਜਾ ਪੰਜਾਬ ਦਾ ਅਮੀਰ ਵਿਰਸਾ ਅਤੇ ਇਤਿਹਾਸ। ਅਸੀਂ ਸਾਰਿਆਂ ਦੇ ਦੋ-ਦੋ ਡਿਜ਼ਾਈਨ ਭੇਜੇ। ਪਹਿਲੀ ‘ਚ ਭਗਤ ਸਿੰਘ, ਸਾਈਮਨ ਕਮਿਸ਼ਨ ਗੋ ਬੈਕ, ਦੂਜੇ ‘ਚ ਵੀ ਲਗਪਗ ਅਜਿਹਾ ਹੀ ਸੀ। ਦੂਜੀ ਮਾਈ ਭਾਗੋ, ਪਹਿਲੀ ਮਹਿਲਾ ਵਾਰੀਅਰ ਨਾਰੀ ਸ਼ਕਤੀ ਵਜੋਂ ਪੇਸ਼ ਕੀਤੀ। ਤੀਜੇ ਵਿਚ ਪੰਜਾਬ ਦੇ ਸੱਭਿਆਚਾਰ ਨੂੰ ਪੇਸ਼ ਕੀਤਾ ਗਿਆ। ਇਨ੍ਹਾਂ ਤਿੰਨਾਂ ਦੇ ਦੋ ਡਿਜ਼ਾਈਨ ਭੇਜੇ ਗਏ ਸਨ। ਕੇਂਦਰੀ ਕਮੇਟੀ ਨਾਲ ਤਿੰਨ ਮੀਟਿੰਗਾਂ ਅਤੇ ਗੱਲਬਾਤ ਹੋਈ। ਇਸ ਸਬੰਧੀ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਤਿੰਨ ਮੀਟਿੰਗਾਂ ਕੀਤੀਆਂ ਗਈਆਂ ਤੇ ਅੱਜ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਬਾਰੇ ਪੱਤਰ ਮਿਲਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਪ੍ਰੈੱਸ ਕਾਨਫਰੰਸ ਨਹੀਂ ਕਰਨੀ ਚਾਹੁੰਦੇ ਸਨ ਕਿਉਂਕਿ ਇਹ ਤਿੰਨੇ ਦਿਨ ਮਹਾਨ ਸ਼ਹਾਦਤ ਵਾਲਿਆਂ ‘ਚ ਹੁੰਦੇ ਹਨ। ਪੰਜਾਬ ਵੀ ਨਹੀਂ ਹੈ ਦਿੱਲੀ ਵਿੱਚ ਨਹੀਂ, ਉਨ੍ਹਾਂ ਨੂੰ ਆਪਣੀ ਝਾਂਕੀ ਪੇਸ਼ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਮੁੱਖ ਮੰਤਰੀ ਨੇ ਪੰਜਾਬ ਦੇ ਭਾਜਪਾ ਲੀਡਰਾਂ ਨੂੰ ਸੁਆਲ ਕੀਤੇ ਹਨ। ਉਹਨਾਂ ਆਖਿਆ ਕਿ RDF ਦਾ ਪੈਸਾ ਰੋਕ ਲਿਆ, NHM ਨੂੰ ਰੋਕ ਦਿੱਤਾ ਗਿਆ। ਤੀਰਥ ਯਾਤਰਾ ਲਈ ਰੇਲ ਗੱਡੀ ਰੋਕ ਦਿੱਤੀ। ਵਾਰਾਣਸੀ, ਪਟਨਾ ਸਾਹਿਬ, ਅਜਮੇਰ ਸ਼ਰੀਫ ਜਾਣ ਵਾਲੀਆਂ ਸਾਰੀਆਂ ਟਰੇਨਾਂ ਨੂੰ ਰੋਕ ਦਿੱਤਾ ਗਿਆ। ਮੋਦੀ ਦੇ ਭਾਸ਼ਣ ‘ਚ ਡਬਲ ਇੰਜਣਾਂ ਦੀ ਗੱਲ ਕਰਦੇ ਹਨ ਪਰ ਰੇਲਵੇ ਕੋਲ ਇੰਜਣ ਨਹੀਂ। ਹੁਣ ਉਹ ਕਿਹੜੇ ਮੂੰਹ ਨਾਲ ਪੰਜਾਬ ‘ਚ ਵੋਟਾਂ ਮੰਗਣ ਆਉਣਗੇ, ਲੋਕ ਦਿਖਾਉਣਗੇ ਕਿ ਝਾਕੀਆਂ ਕੀ ਹੁੰਦੀਆਂ ਹਨ ?
Leave a Reply